ਦਸਮੇਸ਼ ਰਚਨਾ ਵਿਚ ਵਹਿਮਾਂ-ਭਰਮਾਂ ਦਾ ਖੰਡਨ – ਸ. ਇੰਦਰਜੀਤ ਸਿੰਘ ਗੋਗੋਆਣੀ 

ਦਸਮੇਸ਼ ਰਚਨਾ ਵਿਚ ਵਹਿਮਾਂ-ਭਰਮਾਂ ਦਾ ਖੰਡਨ ਸ. ਇੰਦਰਜੀਤ ਸਿੰਘ ਗੋਗੋਆਣੀ  ਯੁੱਗ ਕੋਈ ਵੀ ਹੋਵੇ, ਮਨੁੱਖੀ ਮਾਨਸਿਕਤਾ ਭੈ ਤੇ ਲੋਭ ਦਾ ਹਮੇਸ਼ਾ ਸ਼ਿਕਾਰ ਰਹੀ ਹੈ। ਇਨ੍ਹਾਂ ਦੋਵਾਂ ਕਮਜ਼ੋਰੀਆਂ ਦੇ ਅੰਤਰਗਤ ਮਨੁੱਖ ਨੇ ਅਨੇਕ … Continue Reading →

“ਹਮ ਇਹ ਕਾਜ ਜਗਤ ਮੋ ਆਏ” – ਭਾਈ ਵਰਿਆਮ ਸਿੰਘ

ਹਮ ਇਹ ਕਾਜ ਜਗਤ ਮੋ ਆਏ॥   ਭਾਈ ਵਰਿਆਮ ਸਿੰਘ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣਾ ਇਸ ਧਰਤੀ ਉੱਪਰ ਪ੍ਰਗਟ ਹੋਣ ਦਾ ਮਕਸਦ ਬਚਿਤ੍ਰ ਨਾਟਕ ਵਿਚ ਸਪੱਸ਼ਟ ਬਿਆਨ ਕਰ … Continue Reading →

ਸਾਹਿਬ-ਏ-ਕਮਾਲ – ਮਨਜੀਤ ਸਿੰਘ ਕਲਕੱਤਾ

ਸਾਹਿਬ-ਏ-ਕਮਾਲ *ਮਨਜੀਤ ਸਿੰਘ ਕਲਕੱਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋ ਚਿੱਤਰ ਹਰ ਸਿੱਖ ਸ਼ਰਧਾਲੂ ਦੇ ਹਿਰਦੇ ਵਿੱਚ ਉਕਰਿਆ ਹੋਇਆ ਹੈ ਉਹ ਬੜਾ ਤੇਜੱਸਵੀ, ਖੋਜ ਭਰਪੂਰ ਤੇ ਜਲਾਲੀ ਹੈ … Continue Reading →

ਮਿਤ੍ਰ ਪਿਆਰੇ ਨੂੰ – ਗੁਰਮਤਿ ਪ੍ਰਕਾਸ਼

ਮਿਤ੍ਰ ਪਿਆਰੇ ਨੂੰ…. ਮਿਤ੍ਰ ਪਿਆਰੇ ਨੂੰ, ਹਾਲੁ ਮੁਰੀਦਾਂ ਦਾ ਕਹਣਾ॥ ਤੁਧੁ ਬਿਨੁ ਰੋਗੁ ਰਜਾਇਯਾਂ ਦਾ ਓਢਣੁ, ਨਾਗ ਨਿਵਾਸਾਂ ਦਾ ਰਹਣਾ॥ ਸੂਲ ਸੁਰਾਹੀ ਖੰਜਰ ਪਿਯਾਲਾ, ਬਿੰਗੁ ਕਸਾਇਯਾਂ ਦਾ ਸਹਣਾ॥ ਯਾਰੜੇ ਦਾ … Continue Reading →

ਇਨਕਲਾਬੀ ਰਹਿਬਰ: ਗੁਰੂ ਗੋਬਿੰਦ ਸਿੰਘ – ਰੂਪ ਸਿੰਘ

ਇਨਕਲਾਬੀ ਰਹਿਬਰ : ਗੁਰੂ ਗੋਬਿੰਦ ਸਿੰਘ ਰੂਪ ਸਿੰਘ ਬਹੁਪੱਖੀ ਸ਼ਖਸੀਅਤ ਦੇ ਮਾਲਕ ਗੁਰੂ ਗੋਬਿੰਦ ਸਿੰਘ ਜੀ ਇਕ ਮਹਾਨ ਇਨਕਲਾਬੀ ਯੋਧੇ ਹੋਏ ਹਨ, ਜਿਨ੍ਹਾਂ ਨੇ ਸਦੀਆਂ ਤੋਂ ਜਬਰ-ਜ਼ੁਲਮ ਦੀਆਂ ਸੱਟਾਂ ਨਾਲ ਮਿਧੇ-ਮਧੋਲੇ ਹਿੰਦੁਸਤਾਨੀ ਸਮਾਜ ਵਿਚ ਨਵੀਂ ਰੂਹ ਫੂਕੀ ਅਤੇ ਲੋਕਾਂ ਦੇ ਮਨਾਂ ਵਿਚੋਂ ਹਕੂਮਤੀ ਜਬਰ ਦੇ ਸਹਿਮ ਨੂੰ ਦੂਰ ਕਰਨ ਲਈ ਤਿਆਰ-ਬਰ-ਤਿਆਰ ਹਥਿਆਰਬੰਦਖਾਲਸਾ ਪੰਥ ਦੀ ਸਿਰਜਣਾ ਕੀਤੀ। ਉਨ੍ਹਾਂ ਨੇ ਹਿੰਦੁਸਤਾਨੀ ਲੋਕਾਂ ਦੀ ਸੁੱਤੀ ਹੋਈ ਆਤਮਾ ਨੂੰ ਹਲੂਣਿਆ ਅਤੇ ਇੱਜ਼ਤ, ਸਵੈਮਾਨ ਨਾਲ ਜ਼ਿੰਦਗੀ ਜਿਊਣ ਲਈ ਪ੍ਰੇਰਿਆ: ਗੁਰੂ ਜੀ ਨੂੰ ਇਕ ਪਾਸੇ ਕੱਟੜ ਮੁਗਲ ਹਕੂਮਤ ਅਤੇ ਦੂਜੇ ਪਾਸੇ ਲੋਭੀ, ਧਾਰਮਿਕ ਪ੍ਰੰਰਪਰਾਵਾਂ ਦੀ ਧਾਰਨੀ ਬ੍ਰਾਹਮਣੀ ਜਮਾਤ ਦੇ ਨਾਲ-ਨਾਲ ਪਹਾੜੀ ਰਾਜਿਆਂ ਦੀਈਰਖਾ ਦਾ ਸੰਤਾਪ ਵੀ ਹੰਢਾਉਣਾ ਪਿਆ। ਇਨ੍ਹਾਂ ਸਮਾਜ-ਵਿਰੋਧੀ ਤਾਕਤਾਂ ਦਾ ਮੁਕਾਬਲਾ ਕਰਨ ਲਈ ਗੁਰੂ ਜੀ ਨੂੰ ਜੀਵਨ ਭਰ ਸੰਘਰਸ਼ ਕਰਨਾ ਪਿਆ। ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਉਦੇਸ਼ ‘ਸੱਚ’ ਧਰਮ ਦੀ ਸਥਾਪਨਾ, ਮਜ਼ਲੂਮਾਂ ਤੇ ਨਿਤਾਣਿਆਂ ਦੀ ਰਾਖੀ ਕਰਨਾ ਅਤੇ ਹਰ ਤਰ੍ਹਾਂ ਦੇ ਜਬਰ-ਜ਼ੁਲਮ ਦਾਟਾਕਰਾ ਕਰਨਾ ਸੀ, ਕਿਉਂਕਿ ਉਨ੍ਹਾਂ ਨੇ ਜਾਣ ਲਿਆ ਸੀ ਕਿ ਸਮਾਜ ਦੇ ਪਤਨ ਜਾਂ ਅਧਰਮ ਦੇ ਬੋਲਬਾਲੇ ਦਾ ਮੁੱਖ ਕਾਰਨ ਲੋਕਾਂ ਦੀ ਗੁਲਾਮ ਮਾਨਸਿਕਤਾ ਹੈ। ਉਨ੍ਹਾਂਦੁਆਰਾ ਧਰਮ ਯੁੱਧ ਕਰਨ ਦਾ ਮਨੋਰਥ ਲੋਕਾਂ ਨਾਲ ਹੋ ਰਹੇ ਜਬਰ-ਜ਼ੁਲਮ ਤੇ ਧੱਕੇਸ਼ਾਹੀ ਨੂੰ ਰੋਕਣਾ ਸੀ। ਧਰਮ ਦੀ ਸਥਾਪਨਾ, ਨੇਕ-ਜਨਾਂ ਦੀ ਰੱਖਿਆ ਅਤੇ ਦੁਸ਼ਟਾਂਦੇ ਨਾਸ਼ ਕਰਨ ਦੇ ਆਪਣੇ ਜੀਵਨ ਉਦੇਸ਼ ਨੂੰ ਆਪ ‘ਬਚਿਤ੍ਰ ਨਾਟਕ’ ਵਿਚ ਭਲੀਭਾਂਤ ਸਪੱਸ਼ਟ ਕਰਦੇ ਹਨ : ਹਮ ਏਹ ਕਾਜ ਜਗਤ ਮੋ ਆਏ॥ ਧਰਮ ਹੇਤ ਗੁਰਦੇਵ ਪਠਾਏ॥ ਜਹਾਂ ਤਹਾਂ ਤੁਮ ਧਰਮ ਬਿਥਾਰੋ॥ ਦੁਸਟ ਦੋਖੀਅਨ ਪਕਰਿ ਪਛਾਰੋ॥ 42॥… ਧਰਮ ਚਲਾਵਨ ਸੰਤ ਉਬਾਰਨ॥ ਦੁਸਟ ਸਭਨ ਕੋ ਮੂਲ ਉਪਾਰਨ॥ ਦਸਮੇਸ਼ ਪਿਤਾ ਜੀ ਨੇ ਅਖੌਤੀ ਧਾਰਮਿਕ ਲੋਕਾਂ ਵੱਲੋਂ ਕੀਤੇ ਜਾ ਰਹੇ ਪਾਖੰਡਾਂ ਦਾ ਖੂਬ ਪਾਜ ਉਘੇੜਿਆ। ਆਪਣੀ ਬਾਣੀ ਵਿਚ ਉਨ੍ਹਾਂ ਨੇ ਇਨ੍ਹਾਂ ਪਾਖੰਡਾਂ ਅਤੇਕਰਮਕਾਂਡਾਂ ਦੀ ਨਿਖੇਧੀ ਕਰਦਿਆਂ ਲੋਕਾਂ ਨੂੰ ਸੱਚੇ-ਸੁੱਚੇ ਜੀਵਨ ਦੇ ਧਾਰਨੀ ਹੋਣ ਲਈ ਪ੍ਰੇਰਿਆ। ਆਪ ਜੀ ਆਪਣੀ ਬਾਣੀ ਵਿਚ ਦੱਸਦੇ ਹਨ ਕਿ ਮੂਰਤੀ ਪੂਜਾ, ਬੁੱਤਪੂਜਾ, ਤੀਰਥ ਯਾਤਰਾ ਜਾਂ ਬਗੁਲ ਸਮਾਧੀਆਂ ਨਾਲ ਅਕਾਲ ਪੁਰਖ ਦੀ ਭਗਤੀ ਤੇ ਪ੍ਰਾਪਤੀ ਨਹੀਂ ਹੋ ਸਕਦੀ। ਕਹਿਣ ਤੋਂ ਭਾਵ ਗੁਰੂ ਜੀ ਨੇ ਪ੍ਰਚੱਲਿਤ ਅਖੌਤੀ ਧਾਰਮਿਕਵਿਸ਼ਵਾਸਾਂ ਦਾ ਖੰਡਨ ਬੇਖੌਫ ਹੋ ਕੇ ਕੀਤਾ ਅਤੇ ਲੋਕਾਂ ਨੂੰ ‘ਸੱਚ’ ਮਾਰਗ ਦੇ ਧਾਰਨੀ ਹੋਣ ਲਈ ਪ੍ਰੇਰਿਆ : ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ॥ ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨਿ ਲੋਕ ਗਯੋ ਪਰਲੋਕ ਗਵਾਇਓ॥ ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ॥ ਅਜੋਕੀ ਦੁਨੀਆ ਮਨੁੱਖੀ ਅਧਿਕਾਰਾਂ ਅਤੇ ਮਨੁੱਖੀ ਸਤਿਕਾਰ ਦੀ ਬਹਾਲੀ ਲਈ ਤਰਲੇ ਲੈ ਰਹੀ ਹੈ ਪਰ ਧਨ ਹਨ ਗੁਰੂ ਗੋਬਿੰਦ ਸਿੰਘ ਜੀ ਜਿਨ੍ਹਾਂ ਨੇ ਅੱਜਤੋਂ ਤਿੰਨ ਸਦੀਆਂ ਪਹਿਲਾਂ ਇਹ ਐਲਾਨ ਕਰ ਦਿੱਤਾ ਕਿ ਸਮੁੱਚੀ ਮਨੁੱਖਤਾ ਵਿਚ ਇਕ ਅਕਾਲ ਪੁਰਖ ਦੀ ਜੋਤ ਕੰਮ ਕਰ ਰਹੀ ਹੈ, ਸਾਰੇ ਇਕੋ ਮਿੱਟੀ ਦੇ ਬਣੇ ਹੋਏ ਹਨ, ਇਸ ਲਈ ਹਿੰਦੂ, ਮੁਸਲਮਾਨ, ਜੋਗੀ ਆਦਿ ਫਿਰਕੂ ਵੰਡੀਆਂ ਦੇ ਆਧਾਰ ’ਤੇ ਮਨੁੱਖਤਾ ਨੂੰ ਵੰਡਣਾ ਜਾਇਜ਼ ਨਹੀਂ। ਇਸ ਲਈ ਮਾਨਵਤਾ ਨੂੰ ਇਕ ਇਕਾਈ ਮੰਨਦਿਆਂਹੋਇਆਂ ਸਭ ਨੂੰ ਉਸੇ ਦਾ ਸਰੂਪ ਸਮਝਣਾ ਚਾਹੀਦਾ ਹੈ : ਕੋਊ ਭਇਓ ਮੁੰਡੀਆ ਸੰਨਿਆਸੀ ਕੋਊ ਜੋਗੀ ਭਇਓ ਕੋਊ ਬ੍ਰਹਮਚਾਰੀ ਕੋਊ ਜਤੀ ਅਨੁਮਾਨਬੋ॥ ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ॥ ਸਭ ਤੋਂ ਇਨਕਲਾਬੀ ਗੱਲ ਗੁਰੂ ਸਾਹਿਬ ਨੇ ਇਹ ਕੀਤੀ ਕਿ ਉਨ੍ਹਾਂ ਦੱਬੇ-ਕੁਚਲੇ, ਲਿਤਾੜੇ ਹੋਏ ਲੋਕਾਂ, ਗਰੀਬ ਕਿਰਤੀਆਂ ਤੇ ਨਿਤਾਣਿਆਂ ਨੂੰ ਗਲ ਨਾਲਲਾਇਆ। ਸਦੀਆਂ ਤੋਂ ਗੁਲਾਮੀ ਅਤੇ ਜਹਾਲਤ ਦੀ ਜ਼ਿੰਦਗੀ ਜੀਅ ਰਹੇ ਲੋਕਾਂ ਵਿਚ ਅਣਖ ਅਤੇ ਸਵੈਮਾਨ ਦੀ ਭਾਵਨਾ ਨੂੰ ਜਗਾ ਦਿੱਤਾ। ਇਹੀ ਲੋਕ ਗੁਰੂ-ਕਿਰਪਾ ਦੇਪਾਤਰ ਬਣ ਕੇ ਖਾਲਸਾ ਸਜੇ ਅਤੇ ਗੁਰੂ ਨਜ਼ਰਾਂ ਵਿਚ ਪ੍ਰਵਾਨ ਚੜ੍ਹੇ। ਗੁਰੂ ਜੀ ਇਨ੍ਹਾਂ ਦੇ ਕਿਰਦਾਰ, ਵਿਹਾਰ ਤੇ ਅਚਾਰ ’ਤੇ ਤਸੱਲੀ ਪ੍ਰਗਟ ਕਰਦੇ ਰਹਿੰਦੇ ਹਨ : ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈ ਨਹੀ ਮੋ ਸੋ ਗਰੀਬ ਕਰੋਰ ਪਰੇ।॥ (ਦਸਮ ਗ੍ਰੰਥ, ਪੰਨਾ 716) ਦੁਨੀਆ ਦੇ ਇਤਿਹਾਸ ਵਿਚ ਇਹ ਇਕ ਵੱਡਾ ਇਨਕਲਾਬ ਮੰਨਿਆ ਜਾਵੇਗਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪੈਰੋਕਾਰਾਂ ਨੂੰ ਆਪਣੇ ਬਰਾਬਰ ਗੁਰੂਦਾ ਦਰਜਾ ਦਿੱਤਾ।ਦੁਨੀਆ ਦੇ ਕਿਸੇ ਵੀ ਧਾਰਮਿਕ ਰਹਿਬਰ ਨੇ ਆਪਣੇ ਪੈਰੋਕਾਰਾਂ ਨੂੰ ਬਰਾਬਰੀ ਦਾ ਰੁਤਬਾ ਨਹੀਂ ਦਿੱਤਾ ਪਰ ਦਸਮ ਪਿਤਾ ਧਨ ਹਨ ਜਿਨ੍ਹਾਂ ‘ਖਾਲਸੇ’ ਨੂੰ ਆਪਣਾ ਰੂਪ ਦੱਸ ਕੇ ਬਰਾਬਰਤਾ ਹੀ ਨਹੀਂ ਦਿੱਤੀ ਬਲਕਿ ਆਪਣਾ ਗੁਰੂ ਵੀ ਸਵੀਕਾਰ ਕੀਤਾ। ਇਹ ਇਕ ਇਤਿਹਾਸਕ ਸੱਚਾਈ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਨੇਖਾਲਸਾ ਪ੍ਰਗਟ ਕਰਕੇ ਗੁਰ ਦੀਖਿਆ ਦਾ ਅਧਿਕਾਰ ਵੀ ‘ਗੁਰੂ-ਪੰਥ’ ਨੂੰ ਸੌਂਪ ਦਿੱਤਾ। ਆਪ ਖਾਲਸੇ ਨੂੰ ਆਪਣਾ ਰੂਪ ਅਤੇ ‘ਗੁਰੂ’ ਸਵੀਕਾਰ ਕਰਦੇ ਹੋਏ ਫੁਰਮਾਉਂਦੇਹਨ : … Continue Reading →

“ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ” – ਸ੍ਰ. ਗੁਰਚਰਨਜੀਤ ਸਿੰਘ ਲਾਂਬਾ

ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ ॥1॥ (ਗੁ.ਗ੍ਰੰ.ਸਾ:1001) ਸ੍ਰ. ਗੁਰਚਰਨਜੀਤ ਸਿੰਘ ਲਾਂਬਾ, ਐਡੀਟਰ ‘ਸੰਤ ਸਿਪਾਹੀ’   ਕਿਸੇ ਚਿੰਤਕ ਨੇ ਸਹੀ ਦੁਹਾਈ ਦਿੱਤੀ ਸੀ ਕਿ ਹੇ ਵਾਹਿਗੁਰੂ ਮੈਨੂੰ ਆਪਣਿਆ ਕੋਲੋਂ ਬਚਾਈਂ, ਬਾਹਰਲਿਆਂ ਕੋਲੋਂ ਬਚਣ ਦੀ ਸਮਰੱਥਾ ਮੇਰੇ ਵਿਚ ਹੈ।   ਗੁਰ … Continue Reading →

ਗੁਰੂ ਗੋਬਿੰਦ ਸਿੰਘ ਜੀ ਦੀ ਵਿਸ਼ਵ ਦ੍ਰਿਸ਼ਟੀ – ਪ੍ਰੋ. ਪਿਆਰਾ ਸਿੰਘ ਪਦਮ

ਗੁਰੂ ਗੋਬਿੰਦ ਸਿੰਘ ਜੀ ਦੀ ਵਿਸ਼ਵ ਦ੍ਰਿਸ਼ਟੀ ਪ੍ਰੋ. ਪਿਆਰਾ ਸਿੰਘ ਪਦਮ ਹਰ ਸਮੇਂ, ਹਰ ਦੇਸ਼ ਵਿਚ ਧਰਮ ਕਲਾ ਤੇ ਫਿਲਾਸਫ਼ੀ ਦਾ ਇਕੋ ਇਕ ਪਵਿੱਤਰ ਮਨੋਰਥ ਰਿਹਾ ਹੈ ਕਿ ਮਨੁੱਖ ਨੂੰ ਜ਼ਿੰਦਗੀ … Continue Reading →

ਹੁਕਮ – ਹੁਕਮਨਾਮਾ – ਅਤੇ  ਸ੍ਰੀ ਅਕਾਲ ਤਖ਼ਤ ਸਾਹਿਬ! ਸ੍ਰ. ਗੁਰਚਰਨਜੀਤ ਸਿੰਘ ਲਾਂਬਾ

ਹੁਕਮ – ਹੁਕਮਨਾਮਾ – ਅਤੇ  ਸ੍ਰੀ ਅਕਾਲ ਤਖ਼ਤ ਸਾਹਿਬ! ਸ੍ਰ. ਗੁਰਚਰਨਜੀਤ ਸਿੰਘ ਲਾਂਬਾ, ਐਡੀਟਰ ਸੰਤ ਸਿਪਾਹੀ 5 ਦਿਸੰਬਰ, 2009 – ਹੁਕਮ – ਹੁਕਮਨਾਮਾ – ਤਖ਼ਤ ਦੇ ਸਿਧਾਂਤ ਨੂੰ ਦ੍ਰਿੜ ਕਰਨ ਦਾ ਇਤਿਹਾਸਕ ਦਿਨ ਹੈ। ਇਸ ਦਿਨ ਸ੍ਰੀ ਅਕਾਲ ਦੇ ਰਹਿ ਚੁਕੇ ਜਥੇਦਾਰ … Continue Reading →

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਵਿਚ ਕਰਮ-ਯੋਗ – ਡਾ. ਗੰਡਾ ਸਿੰਘ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਵਿਚ ਕਰਮ-ਯੋਗ   ਡਾ. ਗੰਡਾ ਸਿੰਘ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸੰਸਾਰ ਦੇ ਕੁਝ ਵਿਰਲੇ ਮਹਾਂ-ਪੁਰਖਾਂ ਵਿੱਚੋਂ ਹਨ, ਜਿਨ੍ਹਾਂ ਨੂੰ ਪੂਰਨ ਕਰਮ-ਯੋਗੀ ਕਿਹਾ ਜਾ ਸਕਦਾ … Continue Reading →