ਇਨਕਲਾਬੀ ਰਹਿਬਰ: ਗੁਰੂ ਗੋਬਿੰਦ ਸਿੰਘ – ਰੂਪ ਸਿੰਘ
ਇਨਕਲਾਬੀ ਰਹਿਬਰ : ਗੁਰੂ ਗੋਬਿੰਦ ਸਿੰਘ ਰੂਪ ਸਿੰਘ ਬਹੁਪੱਖੀ ਸ਼ਖਸੀਅਤ ਦੇ ਮਾਲਕ ਗੁਰੂ ਗੋਬਿੰਦ ਸਿੰਘ ਜੀ ਇਕ ਮਹਾਨ ਇਨਕਲਾਬੀ ਯੋਧੇ ਹੋਏ ਹਨ, ਜਿਨ੍ਹਾਂ ਨੇ ਸਦੀਆਂ ਤੋਂ ਜਬਰ-ਜ਼ੁਲਮ ਦੀਆਂ ਸੱਟਾਂ ਨਾਲ ਮਿਧੇ-ਮਧੋਲੇ ਹਿੰਦੁਸਤਾਨੀ ਸਮਾਜ ਵਿਚ ਨਵੀਂ ਰੂਹ ਫੂਕੀ ਅਤੇ ਲੋਕਾਂ ਦੇ ਮਨਾਂ ਵਿਚੋਂ ਹਕੂਮਤੀ ਜਬਰ ਦੇ ਸਹਿਮ ਨੂੰ ਦੂਰ ਕਰਨ ਲਈ ਤਿਆਰ-ਬਰ-ਤਿਆਰ ਹਥਿਆਰਬੰਦਖਾਲਸਾ ਪੰਥ ਦੀ ਸਿਰਜਣਾ ਕੀਤੀ।